ਦੋਹਰਾ ॥
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
ਹੇ ਭਾਈ! (ਪ੍ਰਭੂ ਦੇ ਨਾਮ ਤੋਂ ਵਿੱਛੁੜ ਕੇ ਜਦੋਂ ਮਾਇਆ ਦੇ ਮੋਹ ਦੀਆਂ) ਫਾਹੀਆਂ (ਮਨੁੱਖ ਨੂੰ) ਆ ਪੈਂਦੀਆਂ ਹਨ (ਉਹਨਾਂ ਫਾਹੀਆਂ ਨੂੰ ਕੱਟਣ ਲਈ ਮਨੁੱਖ ਦੇ ਅੰਦਰੋਂ ਆਤਮਕ) ਤਾਕਤ ਮੁੱਕ ਜਾਂਦੀ ਹੈ (ਮਾਇਆ ਦਾ ਟਾਕਰਾ ਕਰਨ ਲਈ ਮਨੁੱਖ ਪਾਸੋਂ) ਕੋਈ ਭੀ ਹੀਲਾ ਨਹੀਂ ਕੀਤਾ ਜਾ ਸਕਦਾ। ਹੇ ਨਾਨਕ! ਆਖ– ਹੇ ਹਰੀ! ਇਹੋ ਜਿਹੇ ਵੇਲੇ (ਹੁਣ) ਤੇਰਾ ਹੀ ਆਸਰਾ ਹੈ। ਜਿਵੇਂ ਤੂੰ (ਤੇਂਦੂਏ ਤੋਂ ਛੁਡਾਣ ਲਈ) ਹਾਥੀ ਦਾ ਸਹਾਈ ਬਣਿਆ, ਤਿਵੇਂ ਸਹਾਈ ਬਣ। (ਭਾਵ, ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰਨ ਲਈ ਪਰਮਾਤਮਾ ਦੇ ਦਰ ਤੇ ਅਰਦਾਸ ਹੀ ਇਕੋ ਇਕ ਵਸੀਲਾ ਹੈ) ।53।