Re Man Raam Seo Kar Preet – 24-9-25

ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥
ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥ {ਪੰਨਾ 631}

ਅਰਥ: ਹੇ (ਮੇਰੇ) ਮਨ! ਪਰਮਾਤਮਾ ਨਾਲ ਪਿਆਰ ਬਣਾ। (ਹੇ ਭਾਈ!) ਕੰਨਾਂ ਨਾਲ ਪਰਮਾਤਮਾ ਦੀ ਉਸਤਤਿ ਸੁਣਿਆ ਕਰ, ਅਤੇ, ਜੀਭ ਨਾਲ ਪਰਮਤਾਮਾ (ਦੀ ਸਿਫ਼ਤਿ-ਸਾਲਾਹ) ਦੇ ਗੀਤ ਗਾਇਆ ਕਰ।ਰਹਾਉ।

ਹੇ ਭਾਈ! ਗੁਰਮੁਖਾਂ ਦੀ ਸੰਗਤਿ ਕਰਿਆ ਕਰ, ਪਰਮਾਤਮਾ ਦਾ ਸਿਮਰਨ ਕਰਦਾ ਰਹੁ। (ਸਿਮਰਨ ਦੀ ਬਰਕਤਿ ਨਾਲ) ਵਿਕਾਰੀ ਭੀ ਪਵਿਤ੍ਰ ਬਣ ਜਾਂਦੇ ਹਨ। ਹੇ ਮਿੱਤਰ! ਇਸ ਕੰਮ ਵਿਚ ਆਲਸ ਨਾਹ ਕਰ, ਵੇਖ) ਮੌਤ ਸੱਪ ਵਾਂਗ ਮੂੰਹ ਖੋਲ੍ਹ ਕੇ ਪਈ ਫਿਰਦੀ ਹੈ।੧।

ਹੇ ਭਾਈ! ਆਪਣੇ ਚਿੱਤ ਵਿਚ ਸਮਝ ਰੱਖ ਕਿ (ਇਹ ਮੌਤ) ਤੈਨੂੰ ਭੀ ਛੇਤੀ ਹੀ ਹੜੱਪ ਕਰ ਲਏਗੀ। ਨਾਨਕ (ਤੈਨੂੰ) ਆਖਦਾ ਹੈ-(ਹੁਣ ਅਜੇ ਵੇਲਾ ਹੈ) ਪਰਮਾਤਮਾ ਦਾ ਭਜਨ ਕਰ ਲੈ, ਇਹ ਵੇਲਾ ਲੰਘਦਾ ਜਾ ਰਿਹਾ ਹੈ।੨।੧।

You may also like these