ਇਸੇ ਤਰ੍ਹਾਂ ਵਿਸ਼ੇ ਅਨੁਸਾਰ ਇਸ ਲੜੀ `ਚ ਤੀਸਰੀ ਪੰਕਤੀ ਹੈ:
(੩) “ਆਪਿ ਨਰਾਇਣੁ ਕਲਾ ਧਾਰਿ, ਜਗ ਮਹਿ ਪਰਵਰਿਯਉ॥ ਨਿਰੰਕਾਰਿ ਆਕਾਰੁ, ਜੋਤਿ ਜਗ ਮੰਡਲਿ ਕਰਿਯਉ” (ਪੰ: ੧੩੯੫) ਜਿਸ ਦੇ ਅਰਥ ਹਨ: (ਗੁਰੂ ਅਮਰਦਾਸ) ਆਪ ਹੀ ਨਰਾਇਣ-ਰੂਪ ਹੈ, ਜੋ ਆਪਣੀ ਸੱਤਾ ਰਚ ਕੇ ਜਗਤ ਵਿੱਚ ਪ੍ਰਵਿਰਤ ਹੋਇਆ ਹੈ। ਨਿਰੰਕਾਰ ਨੇ (ਗੁਰੂ ਅਮਰਦਾਸ ਜੀ ਦਾ) ਅਕਾਰ-ਰੂਪ ਹੋ ਕੇ (ਰੂਪ ਧਾਰ ਕੇ) ਜਗਤ ਵਿੱਚ ਜੋਤਿ ਪ੍ਰਗਟਾਈ ਹੈ।